Table of Contents

ਘਰ ਬੈਠੇ ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਹਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਰਾ ਸਾਹਿਬ ਦੇ ਅਧਿਆਪਕ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੋਰੋਨਾ ਮਹਾਮਾਰੀ ਕਾਰਨ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਬੁਲਾਇਆ ਨਹੀਂ ਜਾ ਰਿਹਾ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਆਨਲਾਈਨ ਸਿੱਖਿਆ ਦੇਣ ਦਾ ਉਪਰਾਲਾ ਕੀਤਾ ਹੋਇਆ ਹੈ। ਸੂਚਨਾ ਤਕਨਾਲੋਜੀ ਦੀ ਵਰਤੋਂ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਵੀਡੀਓ ਐਪ ਦੀ ਵਰਤੋਂ ਕਰਕੇ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਰੋਜ਼ਾਨਾ ਪੜ੍ਹਾ ਰਹੇ ਹਨ।
ਘਰ ਬੈਠੇ ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਹਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਰਾ ਸਾਹਿਬ ਦੇ ਅਧਿਆਪਕ
ਘਰ ਬੈਠੇ ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਹਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਰਾ ਸਾਹਿਬ ਦੇ ਅਧਿਆਪਕ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾ ਸਾਹਿਬ ਦੇ ਪ੍ਰਿੰਸੀਪਲ ਸ. ਸ਼ੰਗਾਰਾ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਕੋਲ ਵੀ ਇਸ ਸਾਲ ਬਹੁਤ ਸਾਰੇ ਵਿਦਿਆਰਥੀ ਨਿਜੀ ਸਕੂਲਾਂ ਤੋਂ ਹਟ ਕੇ ਆ ਰਹੇ ਹਨ ਅਤੇ ਸਕੂਲ ਦੇ ਵਿਦਿਆਰਥੀਆਂ ਦੀ ਗਿਣਤੀ 470 ਤੋਂ ਪਾਰ ਕਰ ਗਈ ਹੈ। ਉਹਨਾਂ ਕਿਹਾ ਕਿ ਸਕੂਲ ਦੇ ਸਾਰੇ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾ ਰਹੇ ਹਨ।
Must Read

https://saddapunjab.info/basics-of-computers-keyboard-shortcuts/

ਇਸ ਸਬੰਧੀ ਉਹਨਾਂ ਇਹ ਵੀ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ ਅਧਿਆਪਕ ਸਕੂਲ ਆ ਕੇ ਬੱਚਿਆਂ ਨੂੰ ਰੋਜ਼ਾਨਾ ਜ਼ੂਮ ਐਪ ਰਾਹੀਂ ਪੜ੍ਹਾ ਰਹੇ ਹਨ ਅਤੇ ਘਰ ਦਾ ਕੰਮ ਦੇ ਰਹੇ ਹਨ। ਜਿਸਦੇ ਫਲਸਰੂਪ ਇਸ ਸਾਲ ਸਕੂਲ ਦਾ ਦਾਖ਼ਲਾ ਪਿਛਲੇ ਸਾਲ ਨਾਲੋਂ ਵਧ ਗਿਆ ਹੈ।