Home Trending News ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾ ਸਾਹਿਬ ਦੀ ਵਿਦਿਆਰਥਣ ਨੇ ਕੀਤੀ ਐਨ. ਐਮ....

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾ ਸਾਹਿਬ ਦੀ ਵਿਦਿਆਰਥਣ ਨੇ ਕੀਤੀ ਐਨ. ਐਮ. ਐਮ. ਐਸ. ਪ੍ਰੀਖਿਆ ਪਾਸ

ਤਰਨ ਤਾਰਨ 23 ਜੁਲਾਈ ( ਸਟਾਫ ਰਿਪੋਰਟ )- ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਕਰਵਾਈ ਗਈ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ 2021-22 ਵਿੱਚ ਇਸ ਵਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਝੰਡੀ ਰਹੀ । ਇਸੇ ਪ੍ਰੀਖਿਆ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾ ਸਾਹਿਬ ਦੀ ਵਿਦਿਆਰਥਣ ਨੇ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ, ਅਧਿਆਪਕਾਂ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਪ੍ਰਿੰਸੀਪਲ ਸ੍ਰ ਸ਼ੰਗਾਰਾ ਸਿੰਘ ਨੇ ਕਿਹਾ ਕਿ ਅਧਿਆਪਕ ਸਹਿਬਾਨ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰ ਰਹੇ ਹਨ ਅਤੇ ਭਵਿੱਖ ਵਿਚ ਵੀ ਇਹ ਮਿਹਨਤ ਇੰਜ ਹੀ ਜਾਰੀ ਰਹੇਗੀ

ਉਹਨਾਂ ਦੱਸਿਆ ਕਿ ਅਧਿਆਪਕ ਸ੍ਰੀਮਤੀ ਮਨਦੀਪ ਕੌਰ, ਸ. ਗੁਰਸੇਵਕ ਸਿੰਘ, ਮਿਸ ਅਮਰਜੀਤ ਕੌਰ, ਮਿਸ ਚਰਨਜੀਤ ਕੌਰ, ਸ. ਬਲਜਿੰਦਰ ਸਿੰਘ, ਸ੍ਰੀਮਤੀ ਸ਼ਬਨਮਜੀਤ ਕੌਰ, ਵਿਦਿਆਰਥੀਆਂ ਨੂੰ ਲਗਾਤਾਰ ਮਿਹਨਤ ਕਰਵਾ ਕੇ ਉਹਨਾਂ ਦੇ ਬਿਹਤਰੀਨ ਭਵਿੱਖ ਦੀ ਨੀਂਹ ਰੱਖ ਰਹੇ ਹਨ ।

Exit mobile version