Murder of Shiv Sena leader Sudhir Suri sitting on dharna in Amritsar
Sudhir Suri ਗੋਪਾਲ ਮੰਦਰ ਦੇ ਬਾਹਰ ਧਰਨੇ ’ਤੇ ਬੈਠੇ ਸਨ। ਇਸ ਦੌਰਾਨ ਭੀੜ ‘ਚੋਂ ਕਿਸੇ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਕਈ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਨਾਅਰੇਬਾਜ਼ੀ ਕੀਤੀ। ਪੁਲਿਸ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Murder of Shiv Sena leader Sudhir Suri sitting on dharna in Amritsar
ਪੰਜਾਬ ਦੇ ਅੰਮ੍ਰਿਤਸਰ ‘ਚ ਸ਼ੁੱਕਰਵਾਰ ਸ਼ਾਮ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ ਦੇ ਸਮੇਂ ਉਹ ਆਪਣੇ ਸਾਥੀਆਂ ਨਾਲ ਮੂਰਤੀਆਂ ਦੀ ਬੇਅਦਬੀ ਦੇ ਵਿਰੋਧ ਵਿੱਚ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਇਹ ਘਟਨਾ ਮਜੀਠਾ ਰੋਡ ‘ਤੇ ਗੋਪਾਲ ਮੰਦਰ ਨੇੜੇ ਵਾਪਰੀ।
ਉਸ ਨੂੰ ਗੰਭੀਰ ਹਾਲਤ ਵਿਚ ਫੋਰਟਿਸ ਐਸਕਾਰਟਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸਫ਼ਲਤਾ ਨਹੀਂ ਮਿਲੀ। ਇਸ ਦੌਰਾਨ ਸੂਰੀ ਦੇ ਸਮਰਥਕਾਂ ਨੂੰ ਮੌਕੇ ‘ਤੇ ਕੁਝ ਦੁਕਾਨਾਂ ਅਤੇ ਇਕ ਕਾਰ ਦੀ ਭੰਨਤੋੜ ਕਰਦੇ ਦੇਖਿਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।
Murder of Shiv Sena leader Sudhir Suri sitting on dharna in Amritsar
ਘਟਨਾ ਤੋਂ ਤੁਰੰਤ ਬਾਅਦ ਪੁਲੀਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪੁਲੀਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ। ਮਾਮਲੇ ਦੀ ਜਾਂਚ ਅਜੇ ਜਾਰੀ ਹੈ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੁਪਹਿਰ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਆਪਣੇ ਸਾਥੀਆਂ ਨਾਲ ਗੋਪਾਲ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦੇ ਖਿਲਾਫ ਧਰਨੇ ‘ਤੇ ਬੈਠ ਗਏ। ਇਸ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਹਿੰਦੂ ਨੇਤਾ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਸਿੱਧੀ ਉਸ ਦੀ ਛਾਤੀ ਵਿੱਚ ਲੱਗੀ। ਕਈ ਗੋਲੀਆਂ ਲੱਗਣ ਕਾਰਨ ਹਿੰਦੂ ਨੇਤਾ ਜ਼ਮੀਨ ‘ਤੇ ਡਿੱਗ ਗਿਆ ਅਤੇ ਉਸ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।