Punjab Election 2022: ਲੁਧਿਆਣਾ ਸ਼ਹਿਰ ਵਿੱਚ ਚੋਣ ਰਿਹਰਸਲ ਹੋਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਐਤਵਾਰ ਨੂੰ ਸਿਖਲਾਈ ਸਥਾਨਾਂ ਦਾ ਦੌਰਾ ਕੀਤਾ ਅਤੇ Election staff ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਲੁਧਿਆਣਾ ਦੇ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਐਸਸੀਡੀ ਸਰਕਾਰੀ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਿਖਲਾਈ ਸਥਾਨਾਂ ਦਾ ਦੌਰਾ ਕਰਦਿਆਂ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਚੋਣ ਡਿਊਟੀ ਲਈ ਤਾਇਨਾਤ ਅਧਿਕਾਰੀਆਂ ਨੂੰ ਇਸ ਗੱਲ ‘ਤੇ ਫ਼ਖ਼ਰ ਮਹਿਸੂਸ ਕਰਨਾ ਚਾਹੀਦਾ ਹੈ।

Punjab Election 2022: ਲੁਧਿਆਣਾ ਸ਼ਹਿਰ ਵਿੱਚ ਚੋਣ ਰਿਹਰਸਲ ਹੋਈ
Punjab Election 2022: ਲੁਧਿਆਣਾ ਸ਼ਹਿਰ ਵਿੱਚ ਚੋਣ ਰਿਹਰਸਲ ਹੋਈ

ਕਿ ਉਨ੍ਹਾਂ ਨੂੰ ਅਜਿਹੇ ਮਹੱਤਵਪੂਰਨ ਕਾਰਜ ਲਈ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਟਰੇਨਿੰਗ ਦੌਰਾਨ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕਿਰਿਆ, ਉਨ੍ਹਾਂ ਦੀਆਂ ਡਿਊਟੀਆਂ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.), ਵੀ.ਵੀ.ਪੀ.ਏ.ਟੀ. ਦੀ ਸੰਭਾਲ ਤੋਂ ਇਲਾਵਾ ਚੋਣ ਪ੍ਰਕਿਰਿਆ ਨਾਲ ਸਬੰਧਤ ਹੋਰ ਪਹਿਲੂਆਂ ਬਾਰੇ ਸਿਖਲਾਈ ਦਿੱਤੀ ਗਈ।

ਡੀਸੀ ਨੇ ਅੱਗੇ ਦੱਸਿਆ ਕਿ ਚੋਣ ਡਿਊਟੀ ਲਈ ਤਾਇਨਾਤ ਅਧਿਆਪਕਾਂ, ਸਰਕਾਰੀ ਸਟਾਫ਼, ਬੈਂਕ ਕਰਮਚਾਰੀ, ਬੀਮਾ ਖੇਤਰ ਆਦਿ ਸਮੇਤ ਸਮੂਹ ਚੋਣ ਅਮਲੇ ਲਈ ਅੱਜ ਸਾਰੇ ਸਿਖਲਾਈ ਕੇਂਦਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ।